Monsoon Update: ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਸਮੇਤ 25 ਸੂਬਿਆਂ ਵਿੱਚ 48 ਘੰਟਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪਿਛਲੇ 20 ਘੰਟਿਆਂ ਵਿੱਚ ਕਈ ਥਾਵਾਂ ‘ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ।
ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਸਮੇਤ 25 ਸੂਬਿਆਂ ‘ਚ 48 ਘੰਟਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪਿਛਲੇ 20 ਘੰਟਿਆਂ ਵਿੱਚ ਮੰਡੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੀ ਦੂਜੀ ਘਟਨਾ ਵਾਪਰੀ ਹੈ। ਇਸ ਕਾਰਨ ਇੱਥੇ ਅਚਾਨਕ ਹੜ੍ਹ ਆ ਗਿਆ ਹੈ। 2 ਨੈਸ਼ਨਲ ਹਾਈਵੇਅ ਸਮੇਤ 380 ਸੜਕਾਂ ਬੰਦ ਹਨ। ਅਜਿਹੇ ‘ਚ 200 ਤੋਂ ਜ਼ਿਆਦਾ ਲੋਕ ਫਸੇ ਹੋਏ ਹਨ, ਜਿਨ੍ਹਾਂ ‘ਚੋਂ ਕਈ ਸੈਲਾਨੀ ਹਨ।
ਪੰਜਾਬ-ਹਰਿਆਣਾ ਸਮੇਤ 25 ਸੂਬਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ
ਮੌਸਮ ਵਿਭਾਗ ਮੁਤਾਬਕ ਝਾਰਖੰਡ, ਹਿਮਾਚਲ, ਉੱਤਰਾਖੰਡ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਕੋਂਕਣ-ਗੋਆ, ਛੱਤੀਸਗੜ੍ਹ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਗੁਜਰਾਤ, ਮੱਧ ਮਹਾਰਾਸ਼ਟਰ, ਵਿਦਰਭ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਦੋ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।