‘ਮਿੱਠੇ ‘ਚ ਲਪੇਟ ਕੇ ਦਿੱਤੀ ਜਾ ਰਹੀ ਜ਼ਹਿਰ ਦੀ ਗੋਲੀ’ | Harjinder Singh Dhami

ਪੰਜਾਬ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਪ੍ਰਸਾਰਨ ਦੇ ਮਾਮਲੇ ’ਚ ਵਿਧਾਨ ਸਭਾ ਵਿੱਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਰੱਦ ਕਰ ਦਿੱਤਾ ਗਿਆ ਹੈ।

ਹੰਗਾਮੀ ਜਨਰਲ ਇਜਲਾਸ ਵਿਚ ਇਹ ਮਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜ੍ਹਿਆ, ਜਿਸ ਨੂੰ ਹਾਲ ਵਿਚ ਮੌਜੂਦ ਸਮੂਹ ਮੈਂਬਰਾਂ ਨੇ ਇਕਸੁਰ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।

ਇਸ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲ ਅੰਦਾਜ਼ੀ ਕਰਾਰ ਦਿੱਤਾ ਗਿਆ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਮੌਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਪਾਸ ਕੀਤੇ ਬਿੱਲ ਨੂੰ ਵਾਪਸ ਲਵੇ, ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਲਿਆਂਦਾ ਗਿਆ ਬਿੱਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਉਤੇ ਪਾਸ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ।

Check Also

Johnny Baba ਜੋਨੀ ਬਾਬੇ ਦਾ ਨਿੱਕੂ ਨੂੰ ਠੋਕਵਾਂ ਜਵਾਬ

ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਇੱਕ ਵੀਡੀਓ ਇੰਟਰਨੈੱਟ ‘ਤੇ ਪਾਈ ਗਈ ਹੈ। ਵੀਡੀਓ ਵਿੱਚ …

Leave a Reply

Your email address will not be published. Required fields are marked *