ਮੂਸੇਵਾਲਾ ਬਾਰੇ ਕਿਤਾਬ ਨੇ ਮਚਾਈ ਹਾਹਾਕਾਰ..!

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੇ ਲਈ ਇੱਕ ਨੌਜਵਾਨ ਵੱਲੋ ਜਸਟਿਸ ਫੋਰ ਸਿੱਧੂ ਮੂਸੇਵਾਲਾ ਕਿਤਾਬ ਲਿਖੀ ਗਈ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਜਿੱਥੇ ਆਪਣੇ ਪੁੱਤ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਉੱਥੇ ਹੀ ਉਨ੍ਹਾਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਨ ਲਈ ਇੱਕ ਹੋਰ ਪ੍ਰੰਸ਼ਸਕ ਹਿਤੇਸ਼ ਕੁਮਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ

ਜਸਟਿਸ ਫਾਰ ਸਿੱਧੂ ਮੂਸੇਵਾਲਾ: ਨੌਜਵਾਨਾ ਵੱਲੋਂ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਜਸਟਿਸ ਫਾਰ ਸਿੱਧੂ ਮੂਸੇਵਾਲਾ ਨਾਮ ਦੀ ਇੱਕ ਕਿਤਾਬ ਲਿਖੀ ਗਈ ਹੈ, ਜੋ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਭੇਂਟ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਜਲਦ ਤੋ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਲੈ ਕੇ ਕਿਤਾਬ ਦਾ ਦੂਸਰਾ ਭਾਗ ਵੀ ਜਲਦ ਲੋਕਾਂ ਅਰਪਿਤ ਕੀਤਾ ਜਾਵੇਗਾ। ਹਿਤੇਸ਼ ਕੁਮਾਰ ਨੇ ਦੱਸਿਆ ਕਿ ਮੂਸੇਵਾਲਾ ਦਾ 29 ਮਈ 2022 ਨੂੰ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋ ਬਾਅਦ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਅੱਜ ਵੀ ਇਨਸਾਫ਼ ਦੇ ਲਈ ਸਰਕਾਰ ਅੱਗੇ ਤਰਲੇ ਕਰ ਰਹੇ ਹਨ, ਪਰ ਸਰਕਾਰ ਵੱਲੋ ਇਨਸਾਫ਼ ਨਹੀ ਮਿਲ ਰਿਹਾ ਜਿਸ ਕਾਰਨ ਮਾਤਾ ਪਿਤਾ ਦੁਖੀ ਹਨ ਅਤੇ ਇਸ ਲਈ ਉਨ੍ਹਾਂ ਵੱਲੋ ਸਿੱਧੂ ਮੂਸੇਵਾਲਾ ਦੇ ਲਈ ਇੱਕ ਕਿਤਾਬ ਲਿਖੀ ਹੈ।ਇਨਸਾਫ਼ ਲਈ ਆਵਾਜ਼ ਹੋਰ ਬੁਲੰਦ ਹੋ ਸਕੇ:

ਉਨ੍ਹਾਂ ਕਿਹਾ ਇਸ ਕਿਤਾਬ ਵਿੱਚ ਇਨਸਾਫ਼ ਦੀ ਗੱਲ ਕੀਤੀ ਹੈ ਤਾਂ ਕਿ ਮਾਤਾ ਪਿਤਾ ਅਤੇ ਉਸ ਦੇ ਪ੍ਰਸੰਸਕਾ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਕਿਤਾਬ ਦਾ ਦੂਸਰਾ ਭਾਗ ਵੀ ਜਲਦ ਲੈ ਕੇ ਆ ਰਿਹਾ ਹੈ ਅਤੇ ਉਸ ਨੂੰ ਵੀ ਲੋਕਾਂ ਦੇ ਰੂਬਰੂ ਕਰਵਾਉਣਗੇ ਤਾਂ ਕਿ ਇਸ ਕਿਤਾਬ ਨੂੰ ਪੜ੍ਹਕੇ ਇਨਸਾਫ਼ ਲਈ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾਂ ਕਿਹਾ ਇਹ ਕਿਤਾਬ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਭੇਂਟ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਹਰ ਐਤਵਾਰ ਮਿਲਣ ਦੇ ਲਈ ਆਉਣ ਵਾਲੇ ਲੋਕ ਮੂਸੇਵਾਲਾ ਨੂੰ ਪਿਆਰ ਕਰਦੇ ਹਨ ਅਤੇ ਸਿੱਧੂ ਦੀ ਯਾਦ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਵਸਤੂਆਂ ਲੈ ਕੇ ਆਉਂਦੇ ਹਨ ਅਤੇ ਸਿੱਧੂ ਮੂਸੇਵਾਲਾ ਨਾਲ ਜੁੜੇ ਗੀਤਾਂ ਦੇ ਨਾਮ ਉੱਤੇ ਬਣਾਉਣ ਤੋਂ ਇਲਾਵਾ ਗੱਡੀਆਂ ਦੇ ਨੰਬਰ ਜਾ ਫਿਰ ਟੈਟੂ ਬਣਵਾ ਕੇ ਲਿਆਉਂਦੇ ਹਨ। ਇਸ ਤੋਂ ਇਲਾਵਾ ਕੁੱਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਦੀ ਹਵੇਲੀ,ਕਾਰ ਅਤੇ ਥਾਰ ਦਾ ਮਾਡਲ ਬਣਾ ਕੇ ਮੂਸੇਵਾਲਾ ਦੇ ਮਾਪਿਆਂ ਨੂੰ ਭੇਂਟ ਕੀਤਾ ਸੀ।

 

Check Also

Johnny Baba ਜੋਨੀ ਬਾਬੇ ਦਾ ਨਿੱਕੂ ਨੂੰ ਠੋਕਵਾਂ ਜਵਾਬ

ਮਸ਼ਹੂਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਇੱਕ ਵੀਡੀਓ ਇੰਟਰਨੈੱਟ ‘ਤੇ ਪਾਈ ਗਈ ਹੈ। ਵੀਡੀਓ ਵਿੱਚ …

Leave a Reply

Your email address will not be published. Required fields are marked *