ਪੰਜਾਬ ‘ਚ ਬਾਰਿਸ਼ ਤਬਾਹੀ ਮਚਾ ਰਹੀ ਹੈ। ਕਈ ਥਾਵਾਂ ਤੋਂ ਹੜ੍ਹਾਂ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਭਾਰੀ ਮੀਂਹ ਕਾਰਨ ਬਿਆਸ ਦਰਿਆ ਖ਼ ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ। ਗਲੀਆਂ ਤੋਂ ਪਾਣੀ ਲੋਕਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ। ਕਈ ਥਾਵਾਂ ‘ਤੇ, ਹਾਈਵੇਅ ਪਾਣੀ ਵਿੱਚ ਡੁੱਬ ਗਏ ਹਨ। ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਘੱਟੋ ਘੱਟ ਬਾਹਰ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ।ਭਾਰੀ ਮੀਂਹ ਕਾਰਨ ਪੰਜਾਬ ਦੇ ਹਾਲਾਤ
ਲਗਾਤਾਰ ਵਿਗੜਦੇ ਜਾ ਰਹੇ ਹਨ। ਫਿਰੋਜ਼ਪੁਰ ਅਤੇ ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇੱਥੋਂ ਦੀਆਂ ਬਹੁਤ ਸਾਰੀਆਂ ਸੁਸਾਇਟੀਆਂ ਵਿੱਚ ਹੜ੍ਹ ਆ ਗਿਆ ਸੀ। ਲਗਾਤਾਰ ਮੀਂਹ ਕਾਰਨ ਹੜ੍ਹਾਂ ਦਾ ਖ਼ਤਰਾ ਹੈ। ਥਾਂ-ਥਾਂ ਪਾਣੀ ਭਰਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਗਲੇ ਚਾਰ-ਪੰਜ ਦਿਨਾਂ ਤੱਕ ਉੱਤਰ ਭਾਰਤ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੀਂਹ ਕਾਰਨ ਪੰਜਾਬ ਦੇ ਬਰਸਾਤੀ ਨਾਲਿਆਂ, ਚੋਆਂ ਅਤੇ
ਦਰਿਆਵਾਂ ਵਿਚ ਵੀ ਪਾਣੀ ਵਧ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦੀਆਂ ਸੜਕਾਂ ਪਾਣੀ ਚ ਡੁੱਬ ਗਈਆਂ ਹਨ, ਜਿਸ ਕਾਰਨ ਲੋਕਾਂ ਦੀਆਂ ਦੁਕਾਨਾਂ ਤੇ ਘਰਾਂ ਚ ਪਾਣੀ ਵੜ ਗਿਆ ਹੈ।ਪਹਾੜੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਨੇੜੇ ਗੋਬਿੰਦ ਸਾਗਰ ਝੀਲ ਦਾ ਪਾਣੀ ਦਾ ਪੱਧਰ 1603.71 ਫੁੱਟ ਤੱਕ ਪਹੁੰਚ ਗਿਆ ਹੈ। ਇਸ ਵੇਲੇ ਭਾਖੜਾ ਡੈਮ ਤੋਂ 175.52 ਲੱਖ ਯੂਨਿਟ ਬਿਜਲੀ ਪੈਦਾ ਹੋ ਰਹੀ ਹੈ। ਗੋਬਿੰਦ ਸਾਗਰ ਝੀਲ ਚ ਪਾਣੀ ਦੀ ਆਮਦ
43425 ਕਿਊਸਿਕ ਰਿਕਾਰਡ ਕੀਤੀ ਗਈ, ਜਦਕਿ ਡੈਮ ਤੋਂ 23508 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ