ਜ਼ੀਰਕਪੁਰ: ਮੀਂਹ ਦੇ ਕਾਰਨ ਪੰਜਾਬ ਦੇ ਕਈ ਇਲਾਕੇ ਪ੍ਰਭਾਵਿਤ ਹੋ ਰਹੇ ਹਨ। ਮੋਹਾਲੀ ਦੇ ਜ਼ੀਰਕਪੁਰ ‘ਚ ਵੀ ਬਰਸਾਤ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ, ਜਿਸ ਕਾਰਨ ਜਾਮ ਲੱਗਾ ਹੋਇਆ ਹੈ। ਜ਼ੀਰਕਪੁਰ ‘ਚ ਸੜਕਾਂ ‘ਤੇ ਪਾਣੀ ਭਰਨ ਕਾਰਨ 3 ਕਿਲੋਮੀਟਰ ਤੱਕ ਟ੍ਰੈਫਿਕ ਜਾਮ ਲੱਗਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਜ਼ੀਰਕਪੁਰ ਵਿੱਚ 20 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 12 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦਸ ਦੇਈਏ ਕਿ ਜ਼ੀਰਕਪੁਰ ਵਿੱਚ 12 ਜੁਲਾਈ ਤੱਕ ਪਾਣੀ ਭਰਨ ਦੀ ਸਮੱਸਿਆ ਦਾ ਲੋਕਾਂ ਨੂੰ ਸਾਹਮਣਾ ਕਰਨਾ ਪਵੇਗਾ।
ਵੀਆਈਪੀ ਰੋਡ ’ਤੇ ਵੀ ਕਈ ਸੁਸਾਇਟੀਆਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਸੁਸਾਇਟੀਆਂ ਵਿੱਚ ਸਿਰਫ਼ ਸੀਵਰੇਜ ਸਿਸਟਮ ਹੈ, ਜਿਸ ਦੀ ਆਪਣੀ ਟੈਂਕੀ ਵੀ ਹੈ, ਜਿਸ ਦੀ ਆਪਣੀ ਸਮਰੱਥਾ ਹੈ। ਜਦੋਂ ਲਗਾਤਾਰ ਮੀਂਹ ਪੈਣ ਕਾਰਨ ਇਹ ਟੈਂਕੀਆਂ ਓਵਰਫਲੋ ਹੋ ਜਾਂਦੀਆਂ ਹਨ ਤਾਂ ਸੁਸਾਇਟੀਆਂ ਵਿੱਚ ਪਾਣੀ ਭਰ ਜਾਂਦਾ ਹੈ।