ਪੰਜਾਬ ਦੇ 36 ਪ੍ਰਿਸੀਪਲਜ਼ ਦਾ ਪਹਿਲਾ ਬੈਚ ਸਿੰਗਾਪੁਰ ਲਈ ਰਵਾਨਾ..!

ਅੱਜ ਸਵੇਰੇ ਚੰਡੀਗੜ੍ਹ ਵਿਖੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਸਿੰਗਾਪਰ ਟ੍ਰੇਨਿੰਗ ਲਈ ਜਾ ਰਹੇ 36 ਪ੍ਰਿੰਸੀਪਲਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਵੱਲੋਂ ਸਾਰੇ ਪਿੰਸੀਪਲਜ਼ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਸਿੱਖਿਆ ਮਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ, ਜਿਨਾਂ ਨੇ ਚੰਡੀਗੜ੍ਹ ਤੋਂ ਸਿੰਗਾਪੁਰ ਜਾਣ ਵਾਲੇ ਅਧਿਆਪਕਾਂ ਦੀ ਬੱਸ ਨੂੰ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤਾ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ ਲਈ ਰਵਾਨਾ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੰਗਾਪੁਰ ਵਿੱਚ ਪ੍ਰਿੰਸੀਪਲਾਂ ਦੀ ਸਿਖਲਾਈ ਲਈ ਅਕੈਡਮੀ ਹੈ ਜਿੱਥੇ ਜਾ ਕੇ ਇਹ ਆਧੁਨਿਕ ਪੜ੍ਹਾਈ ਦੀ ਟ੍ਰੇਨਿੰਗ ਲੈ ਕੇ ਆਉਣਗੇ ਅਤੇ ਆ ਕੇ ਆਪਣੇ ਸਹਿ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਗੇ। ਉਨ੍ਹਾ ਕਿਹਾ ਕਿ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਅਧਿਆਪਕ ਉੱਥੋਂ ਸਿਖਲਾਈ ਲੈ ਕੇ ਆਏ ਹਨ। ਜਿਸ ਤਰ੍ਹਾਂ ਦਿੱਲੀ ਵਿਚ ਸਕੂਲਾਂ ਦਾ ਕਾਇਆਕਲਪ ਹੋਇਆ ਹੈ ਉਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਲਿਆਵਾਂਗੇ।

ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਦੇ ਬਜਟ ਵਿੱਚ ਵੀ ਵਾਧਾ ਕਰਾਂਗੇ। ਅਸੀਂ ਸਕੂਲਾਂ ਨੂੰ ਇਸ ਕਦਰ ਬਿਹਤਰ ਬਣਾਵਾਂਗੇ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹਣ ਵਾਲੇ ਬੱਚੇ ਆਪਣੇ ਆਪ ‘ਤੇ ਫਖਰ ਮਹਿਸੂਸ ਕਰਨ ਕਿ ਅਸੀਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹੇ ਹੋਏ ਹਾਂ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਐਲਾਨ ਕੀਤਾ ਸੀ ਕਿ ਉਹ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਭੇਜਣਗੇ। ਇਹ ਅਧਿਆਪਕ ਅੱਜ ਸਿੰਗਾਪੁਰ ਲਈ ਰਵਾਨਾ ਹੋ ਗਏ ਹਨ, ਜੋ ਕਿ 6 ਤੋਂ 10 ਫਰਵਰੀ ਤੱਕ ਸਿੰਗਾਪੁਰ ‘ਚ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ ‘ਚ ਸ਼ਾਮਲ ਹੋਣਗੇ। 11 ਫਰਵਰੀ ਨੂੰ ਅਧਿਆਪਕਾਂ ਦਾ ਇਹ ਬੈਚੇ ਵਾਪਸ ਆ ਜਾਵੇਗਾ।

ਦਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਵਿਦੇਸ਼ਾਂ ਵਿੱਚ ਅਧਿਆਪਕਾਂ ਦੀ ਸਿਖਲਾਈ ਲਈ ਬਣਾਈ ਇੱਕ ਯੋਜਨਾ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਸੀ। ਇਸ ਯੋਜਨਾ ਦੇ ਤਹਿਤ, ਸਕੂਲ ਸਿੱਖਿਆ ਵਿਭਾਗ, ਵਿੱਤੀ ਸਾਲ 2022-23 ਵਿੱਚ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ 36 ਪ੍ਰਿੰਸੀਪਲਾਂ ਦਾ ਇੱਕ ਬੈਚ ਅਤੇ 30 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੇ ਨਾਨਯਾਂਗ ਟੈਕਨੋਲੋਜੀਕਲ ਯੂਨੀਵਰਸਿਟੀ ਦੇ ਨੈਸ਼ਨਲ ਇੰਸਟੀਚਿਊਟ ਆਫ ਐਜੂਕੇਸ਼ਨ ਵਿੱਚ ਭੇਜਿਆ ਜਾਵੇਗਾ।

Check Also

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ …

Leave a Reply

Your email address will not be published. Required fields are marked *