ਪੰਜਾਬ ਦੇ ਫ਼ਰੀਦਕੋਟ ਵਿੱਚ CIA ਸਟਾਫ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। CIA ਸਟਾਫ ਵੱਲੋਂ ਤਲਾਸ਼ੀ ਲੈਣ ਤੇ ਤਸਕਰ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਗੱਬਰ ਸਿੰਘ ਪੁੱਤਰ ਸਮੀਰ ਸਿੰਘ ਵਾਸੀ ਪਿੰਡ ਗੇਮਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਸਿਟੀ-2 ਵਿੱਚ ਕੇਸ ਦਰਜ ਕੀਤਾ ਗਿਆ ਹੈ।

ASI ਅਨੁਸਾਰ ਉਸ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ-2 ਫਰੀਦਕੋਟ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ-2 ਦੇ ASI ਧਰਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ 17 ਜੂਨ ਦੀ ਸ਼ਾਮ ਨੂੰ ਫੜਿਆ ਗਿਆ ਸੀ। ਪੁਲਿਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਹੈਰੋਇਨ ਸਪਲਾਈ ਕਿਸ ਦੇ ਕਹਿਣ ਤੇ ਕਰਦਾ ਹੈ।