ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਪੈਂਦੇ ਭੰਗੜੇ | ਚਲਦੀ ਹੈ Video Call | ਵੀਡੀਓ ਹੋਈ ਵਾਇਰਲ
admin
June 27, 2023
ਪੰਜਾਬ
409 Views
ਫਿਰੋਜ਼ਪੁਰ ਦੀ ਕੇਂਦਰੀ ਜੇਲ ਲਗਾਤਾਰ ਸੁਰਖੀਆਂ ‘ਚ ਬਣੀ ਹੋਈ ਹੈ। ਆਏ ਦਿਨ ਜੇਲ੍ਹ ਅੰਦਰੋਂ ਨਸ਼ੀਲਾ ਪਦਾਰਥ ਅਤੇ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਕ ਵਾਰ ਫਿਰ ਜੇਲ ਦੇ ਅੰਦਰ ਬੈਠੇ ਇਕ ਕੈਦੀ ਦੀ ਬਾਹਰ ਆਪਣੇ ਦੋਸਤਾਂ ਨਾਲ ਲਾਈਵ ਗੱਲਬਾਤ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।
ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਹਰਕਤ ‘ਚ ਆ ਗਿਆ ਅਤੇ ਉਸ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਜਦ ਜੇਲ੍ਹ ਦੀਆਂ ਬੈਰਕਾਂ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦੌਰਾਨ ਦੋ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ, 23 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਜਿਸਤੋਂ ਬਾਅਦ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਦੋਂ ਐਸ.ਪੀ.ਡੀ ਫ਼ਿਰੋਜ਼ਪੁਰ ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੇ ਬੈਰਕਾਂ ਦੀ ਤਲਾਸ਼ੀ ਲਈ ਤਾਂ ਦੋ ਟੱਚ ਸਕਰੀਨ ਮੋਬਾਈਲ ਫ਼ੋਨ ਅਤੇ ਕੁੱਝ ਨਸ਼ੀਲਾ ਪਦਾਰਥ ਬਰਾਮਦ ਹੋਏ ਹਨ। ਜਿਸਤੋਂ ਬਾਅਦ ਇੱਕ ਅਮਨ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
Related