ਮਾਝੇ ‘ਚ ਹੜ੍ਹਾਂ ਦਾ ਖ਼ਤਰਾ! ਰਣਜੀਤ ਸਾਗਰ ਡੈਮ ‘ਚ ਪਾਣੀ ਦਾ ਪੱਧਰ ਵਧਿਆ

ਮਾਲਵਾ ਤੇ ਦੁਆਬਾ ਤੋਂ ਬਾਅਦ ਹੁਣ ਪੰਜਾਬ ਦੇ ਮਾਝਾ ਵਿੱਚ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 4 ਮੀਟਰ ਹੇਠਾਂ ਰਹਿ ਗਿਆ ਹੈ। ਡੈਮ ਦਾ ਪਾਣੀ 523 ਮੀਟਰ ਤੱਕ…

Flood in Punjab: ਮਾਲਵਾ ਤੇ ਦੁਆਬਾ ਤੋਂ ਬਾਅਦ ਹੁਣ ਪੰਜਾਬ ਦੇ ਮਾਝਾ ਵਿੱਚ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 4 ਮੀਟਰ ਹੇਠਾਂ ਰਹਿ ਗਿਆ ਹੈ। ਡੈਮ ਦਾ ਪਾਣੀ 523 ਮੀਟਰ ਤੱਕ ਪਹੁੰਚ ਗਿਆ ਹੈ। ਜਦਕਿ ਇਸ ਦਾ ਖਤਰੇ ਦਾ ਪੱਧਰ 527 ਮੀਟਰ ਹੈ। ਅਜਿਹੇ ‘ਚ ਫਲੱਡ ਗੇਟ ਕਿਸੇ ਵੀ ਸਮੇਂ ਖੋਲ੍ਹੇ ਜਾ ਸਕਦੇ ਹਨ।

ਸੂਤਰਾਂ ਮੁਤਾਬਕ ਜੇਕਰ ਰਣਜੀਤ ਸਾਗਰ ਡੈਮ ਦਾ ਪਾਣੀ ਛੱਡਿਆ ਜਾਂਦਾ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਰਾਵੀ ਦੇ ਪਾਣੀ ਦਾ ਪੱਧਰ ਵਧੇਗਾ। ਭਾਵੇਂ ਇਹ ਪਾਣੀ ਸਿੱਧਾ ਪਾਕਿਸਤਾਨ ਵੱਲ ਲੰਘ ਜਾਵੇਗਾ, ਪਰ ਇਸ ਤੋਂ ਪਹਿਲਾਂ ਪਠਾਨਕੋਟ, ਗੁਰਦਾਸਪੁਰ ਤੇ ਅੰਮ੍ਰਿਤਸਰ ਦੇ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਹਾਲਾਤ ਵਿਗੜ ਸਕਦੇ ਹਨ।

ਉਧਰ, ਮੌਸਮ ਵਿਭਾਗ ਨੇ ਅੱਜ ਵੀ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਮੀਂਹ ਪਵੇਗਾ। ਹਾਲਾਂਕਿ ਇਸ ਦੇ ਆਮ ਰਹਿਣ ਦੀ ਉਮੀਦ ਹੈ।

ਮਾਲਵਾ ਤੇ ਦੁਆਬਾ ਲਈ ਰਾਹਤ ਦੀ ਗੱਲ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਉਂਝ ਮਾਨਸਾ ਵਿੱਚ ਘੱਗਰ ਦਰਿਆ ਅਜੇ ਵੀ ਤਬਾਹੀ ਮਚਾ ਰਿਹਾ ਹੈ। ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।

Check Also

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ …

Leave a Reply

Your email address will not be published. Required fields are marked *