MLA ਦੀ ਪਾਇਲਟ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ

ਪ੍ਰਤੱਖ ਦਰਸ਼ੀਆਂ ਦੇ ਦੱਸਣ ਅਨੁਸਾਰ ਮੋਟਰਸਾਈਕਲ ਸਵਾਰ ਫ਼ਰੀਦਕੋਟ ਵਾਲੇ ਪਾਸਿਓਂ ਆ ਰਹੇ ਸਨ ਤੇ ਵਿਧਾਇਕ ਦੇ ਨਾਲ ਪਾਇਲਟ ਜੀਪ ਵੀ ਉਸੇ ਪਾਸਿਂਓ ਆ ਰਹੀ ਸੀ। ਭਾਵ ਪਾਇਲਟ ਜੀਪ ਨੇ ਮੋਟਰਸਾਈਕਲ ਸਵਾਰਾਂ ਨੂੰ ਪਿੱਛੇ ਤੋਂ ਟੱਕਰ ਮਾਰੀ, ਜਿਸ ਨਾਲ ਦੋਵੇਂ ਸੜਕ ’ਤੇ ਡਿੱਗ ਪਏ। ਮੌਕੇ ’ਤੇ ਮੌਜੂਦ ਲੋਕਾਂ ਦੇ ਦੱਸਣ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਹਾਂ ਵਿਅਕਤੀਆਂ ਨੇ ਮੌਕੇ ’ਤੇ ਦਮ ਤੋੜ ਦਿੱਤਾ।

MLA Gurdit Singh Sekhon :  ਫ਼ਰੀਦਕੋਟ ਦੇ ਸਾਦਿਕ ਰੋਡ ’ਤੇ ਮੋਟਰਸਾਈਕਲ ਅਤੇ ਵਿਧਾਇਕ ਦੀ ਪਾਇਲਟ ਜੀਪ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਹਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪ੍ਰਤੱਖ ਦਰਸ਼ੀਆਂ ਦੇ ਦੱਸਣ ਅਨੁਸਾਰ ਮੋਟਰਸਾਈਕਲ ਸਵਾਰ ਫ਼ਰੀਦਕੋਟ ਵਾਲੇ ਪਾਸਿਓਂ ਆ ਰਹੇ ਸਨ ਤੇ ਵਿਧਾਇਕ ਦੇ ਕਾਫ਼ਲੇ ’ਚ ਪਾਇਲਟ ਜੀਪ ਵੀ ਉਸੇ ਪਾਸਿਂਓ ਆ ਰਹੀ ਸੀ। ਭਾਵ ਪਾਇਲਟ ਜੀਪ ਨੇ ਮੋਟਰਸਾਈਕਲ ਸਵਾਰਾਂ ਨੂੰ ਪਿੱਛੇ ਤੋਂ ਟੱਕਰ ਮਾਰੀ, ਜਿਸ ਨਾਲ ਦੋਵੇਂ ਸੜਕ ’ਤੇ ਡਿੱਗ ਪਏ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ।

ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਹਾਦਸੇ ਵੇਲੇ ਮੌਜੂਦ ਨਹੀਂ ਸਨ ਹਾਲਾਂਕਿ ਬਾਅਦ ’ਚ ਉਹ ਵੀ ਪਹੁੰਚ ਗਏ। ਅਤੇ ਮ੍ਰਿਤਕਾਂ ਦੀ ਦੇਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

ਦੋਵੇਂ ਮ੍ਰਿਤਕ ਨੌਜਵਾਨ ਪਿੰਡ ਝੋਟੀਆਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਕ ਦੀ ਪਹਿਚਾਣ ਸਤਪਾਲ ਦੱਸਿਆ ਜਾ ਰਿਹਾ ਹੈ ਜਦਕਿ ਦੂਜੇ ਦੀ ਪਹਿਚਾਣ ਨਹੀਂ ਹੋ ਸਕੀ ਹੈ।

Check Also

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ

ਦਵਾਈ ਵਜੋਂ ਵਰਤੀ ਜਾਂਦੀ ਚੀਜ ਬਣ ਗਈ ‘ਚਿੱਟਾ’ | ਜਿਸਨੇ ਪੰਜਾਬ ਵਿਚ ਸੱਥਰ ਵਿਛਾ ਦਿੱਤੇ …

Leave a Reply

Your email address will not be published. Required fields are marked *