ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਵਿੱਚ ਮੀਂਹ ਕਾਰਨ ਕਰੰਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸਟੇਸ਼ਨ ਕੰਪਲੈਕਸ ‘ਚ ਕਰੰਟ ਲੱਗਣ ਨਾਲ ਇਕ ਔਰਤ ਦੀ ਮੌ ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਦੇਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਦਾ ਪਾਣੀ ਸਟੇਸ਼ਨ ਦੇ ਆਲੇ-ਦੁਆਲੇ ਇਕੱਠਾ ਹੋ ਗਿਆ, ਜਿਸ ਕਾਰਨ ਕਰੰਟ ਲੱਗ ਗਿਆ ਅਤੇ ਔਰਤ ਦੀ ਮੌ ਤ ਹੋ ਗਈ। ਔਰਤ ਦੀ ਪਛਾਣ ਦਿੱਲੀ ਦੇ ਪ੍ਰੀਤ ਵਿਹਾਰ ਦੀ ਰਹਿਣ ਵਾਲੀ ਸਾਕਸ਼ੀ ਆਹੂਜਾ ਵਜੋਂ ਹੋਈ ਹੈ।
ਇਹ ਔਰਤ ਆਪਣੇ ਪਤੀ ਨਾਲ ਐਤਵਾਰ ਸਵੇਰੇ ਚੰਡੀਗੜ੍ਹ ਜਾਣ ਵਾਲੀ ਰੇਲ ਗੱਡੀ ਫੜਨ ਲਈ ਰੇਲਵੇ ਸਟੇਸ਼ਨ ‘ਤੇ ਪਹੁੰਚੀ ਸੀ, ਪਰ ਸਟੇਸ਼ਨ ‘ਚ ਲੱਗੇ ਬਿਜਲੀ ਦੇ ਖੰਭੇ ਦੇ ਸੰਪਰਕ ‘ਚ ਆਉਣ ਕਾਰਨ ਉਸ ਦੀ ਮੌ ਤ ਹੋ ਗਈ। ਰੇਲਵੇ ਸਟੇਸ਼ਨ ਦੀ ਚਾਰਦੀਵਾਰੀ ਵਿਚ ਕਰੰਟ ਲੱਗਣ ਦੀ ਸੂਚਨਾ ਮਿਲਦੇ ਹੀ ਐੱਫ ਐੱਸ ਐੱਲ ਦੀ ਟੀਮ ਮੌਕੇ ਤੇ ਪਹੁੰਚ ਗਈ। ਔਰਤ ਦੀ ਲਾ ਸ਼ ਨੂੰ ਪੋਸਟ-ਮਾਰਟਮ ਲਈ ਲੇਡੀ ਹਾਰਡਿੰਗ ਹਸਪਤਾਲ ਭੇਜ ਦਿੱਤਾ ਗਿਆ ਹੈ। ਰੇਲਵੇ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਘ ਟਨਾ ‘ਤੇ ਆਪਣਾ ਪੱਖ ਜਾਰੀ ਕਰਦਿਆਂ ਰੇਲਵੇ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਮੀਂਹ ਕਾਰਨ ਪਾਣੀ ਇਕੱਠਾ ਹੋ ਗਿਆ ਸੀ, ਜਿਸ ਕਾਰਨ ਇਹ ਹਾ ਦਸਾ ਵਾਪਰਿਆ। ਕੇਬਲ ਤੋਂ ਕਰੰਟ ਦਾ ਲੀਕ ਹੋਣਾ ਇੰਸੂਲੇਸ਼ਨ ਫੇਲ੍ਹ ਹੋਣ ਕਰਕੇ ਹੋਇਆ ਜਾਪਦਾ ਹੈ ਨਾ ਕਿ ਰੇਲਵੇ ਦੇ ਕੰਮਕਾਜ ਵਿੱਚ ਕਿਸੇ ਕਮੀ ਕਾਰਨ। ਅਜਿਹੀ ਘ ਟਨਾ ਦੁਬਾਰਾ ਨਾ ਵਾਪਰੇ, ਇਸ ਲਈ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਸਰਕਲ ਵਿੱਚ ਬਿਜਲੀ ਸੁਰੱਖਿਆ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ