ਮਾਂ ਲਕਸ਼ਮੀ ਜੀ ਦੇ ਇਨ੍ਹਾਂ ਮੰਤਰਾਂ ਦਾ ਜਾਪ ਕਰਨ ਨਾਲ ਹੋਵੇਗੀ ਧਨ ਦੀ ਪ੍ਰਾਪਤੀ..!

ਹਰ ਕੋਈ ਚਾਹੁੰਦਾ ਹੈ ਕਿ ਉਸ ‘ਤੇ ਮਾਤਾ ਲਕਸ਼ਮੀ ਜੀ ਦੀ ਕਿਰਪਾ ਹੋਵੇ ਪਰ ਕਈ ਵਾਰ ਲੋਕ ਮਿਹਨਤ ਕਰਨ ਤੋਂ ਬਾਅਦ ਵੀ ਮਾਤਾ ਲਕਸ਼ਮੀ ਜੀ ਦੀ ਕਿਰਪਾ ਪ੍ਰਾਪਤ ਨਹੀਂ ਕਰ ਪਾਉਂਦੇ। ਜੇਕਰ ਤੁਸੀਂ ਵੀ ਚਾਹੁੰਦੇ ਹੋ ਕਿ ਤੁਹਾਡੇ ‘ਤੇ ਮਾਤਾ ਲਕਸ਼ਮੀ ਜੀ ਦੀ ਅਪਾਰ ਕਿਰਪਾ ਚਾਹੁੰਦੇ ਤਾਂ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ,

ਜਿਸ ਨੂੰ ਅਪਣਾਉਣ ਨਾਲ ਮਾਤਾ ਲਕਸ਼ਮੀ ਜੀ ਤੁਹਾਡੇ ਤੋਂ ਖੁਸ਼ ਹੋ ਜਾਵੇਗੀ। ਮਾਂ ਲਕਸ਼ਮੀ ਭਗਵਾਨ ਵਿਸ਼ਣੂ ਦੀ ਪਤਨੀ ਹੈ। ਇਸ ਲਈ ਜੋਤਿਸ਼ ਮੁਤਾਬਕ ਅਜਿਹਾ ਉਪਾਅ ਕਰਨਾ ਚਾਹੀਦਾ ਹੈ ਜਿਸ ਨਾਲ ਦੋਵੇਂ ਵੀ ਖੁਸ਼ ਹੋ ਜਾਣ। ਮਾਂ ਲਕਸ਼ਮੀ ਦੀ ਉਪਾਸਨਾ ਹੀ ਤੁਹਾਨੂੰ ਧਨ ਦੀ ਪ੍ਰਾਪਤੀ ਕਰਵਾ ਸਕਦੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੀ ਉਪਾਸਨਾ ਦੇ ਜ਼ਰੀਏ ਮਾਂ ਲਕਸ਼ਮੀ ਨੂੰ ਖੁਸ਼ ਕਰੋ।

ਭਗਵਾਨ ਵਿਸ਼ਣੂ ਦਾ ਅਭਿਸ਼ੇਕ ਕਰੋ —
ਦੇਵੀ ਲਕਸ਼ਮੀ ਜੀ ਨੂੰ ਖੁਸ਼ ਕਰਨ ਲਈ ਸ਼ੁੱਕਰਵਾਰ ਦੇ ਦਿਨ ਸ਼ੰਖ ‘ਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦਾ ਅਭਿਸ਼ੇਕ ਕਰੋ। ਇਸ ਉਪਾਅ ਨਾਲ ਮਾਤਾ ਲਕਸ਼ਮੀ ਜੀ ਜਲਦੀ ਖੁਸ਼ ਹੋ ਜਾਂਦੀ ਹੈ। ਲਗਾਤਾਰ 3 ਸ਼ੁੱਕਰਵਾਰ ਇਹ ਉਪਾਅ ਕਰਨ ਨਾਲ ਮਾਂ ਲਕਸ਼ਮੀ ਜੀ ਕਿਰਪਾ ਜ਼ਰੂਰ ਕਰਦੀ ਹੈ। ਅਜਿਹਾ ਕਰਨ ਨਾਲ ਤੁਹਾਡੀ ਆਰਥਿਕ ਸਥਿਤੀ ‘ਚ ਵੀ ਸੁਧਾਰ ਆ ਜਾਵੇਗਾ। ਇਹ ਉਪਾਅ ਹਿੰਦੂ ਧਰਮ ਦੀ ਦੇਵੀ ਮੰਨੀ ਜਾਣ ਵਾਲੀ ਮਾਤਾ ਲਕਸ਼ਮੀ ਜੀ ਨਾਲ ਜੁੜਿਆ ਹੈ।

ਖੀਰ ਦਾ ਭੋਗ ਲਗਵਾਓ —
ਅਜਿਹੀ ਮਾਨਤਾ ਹੈ ਕਿ ਮਾਂ ਲਕਸ਼ਮੀ ਜੀ ਸ਼ੁੱਕਰਵਾਰ ਦੇ ਦਿਨ ਭੋਗ ਲਗਵਾਉਣ ਨਾਲ ਖੁਸ਼ ਹੁੰਦੀ ਹੈ। ਚੌਲ ਅਤੇ ਦੁੱਧ ਨਾਲ ਬਣੀ ਖੀਰ ਦਾ ਮਾਤਾ ਲਕਸ਼ਮੀ ਜੀ ਨੂੰ ਸ਼ਾਮ ਦੇ ਸਮੇਂ ਭੋਗ ਲਗਵਾਓ। ਇਸ ਦਿਨ ਤੁਸੀਂ ਪਿੱਤਲ ਦਾ ਦੀਵਾ ਵੀ ਜਗਾ ਸਕਦੇ ਹੋ। ਜਦੋਂ ਰਾਤ ‘ਚ ਤੁਹਾਡੇ ਖਾਣੇ ਦਾ ਸਮਾਂ ਹੋਵੇ ਤਾਂ ਉਸ ਦੌਰਾਨ ਖੀਰ ਨੂੰ ਆਪਣੇ ਪਰਿਵਾਰ ਵਾਲਿਆਂ ਨਾਲ ਖਾਓ।

ਉਪਾਅ —
— ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ਵਿਚ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
— ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ ‘ਤੇ ਸਰ੍ਹੋਂ ਦੇ ਤੇਲ ਵਿਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ ਵਿਚ ਇਸ ਪ੍ਰਸਾਦ ਨੂੰ ਗਰੀਬਾਂ ‘ਚ ਵੰਡ ਦਿਓ।

— ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਹੀ ਸ਼ੁੱਭ ਮੰਨਿਆ ਜਾਂਦਾ ਹੈ।
— ਮਾਤਾ ਲਕਸ਼ਮੀ ਦੀ ਪੂਜਾਂ ਕਰਨ ਤੋਂ ਬਾਅਦ ਸ਼ੰਖ ਵਿਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਂ ਜਲਦੀ ਖੁਸ਼ ਹੁੰਦੀ ਹੈ।
— ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।
”ਓਮ ਸ਼੍ਰੀ ਸ਼ਰੀਏ ਨਮ:” ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ ‘ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ ‘ਚ ਖੁਸ਼ਹਾਲੀ ਆਵੇਗੀ।

Check Also

ਸਵੇਰੇ ਉੱਠਕੇ ਕਰੋ ਇਹ 4 ਉਪਾਅ, ਧਨ ਦੀ ਕਮੀ ਅਤੇ ਬੁਰਾ ਲਕ ਹੋਵੇਗਾ ਦੂਰ

ਚੰਗੀ ਅਤੇ ਮਾੜੀ ਕਿਸਮਤ ਦਾ ਸਾਡੀ ਜ਼ਿੰਦਗੀ ‘ਤੇ ਸਕਾਰਾਤਮਕ ਅਤੇ ਮਾੜਾ ਪ੍ਰਭਾਵ ਪੈਂਦਾ ਹੈ। ਅਜਿਹੇ …

Leave a Reply

Your email address will not be published. Required fields are marked *