ਲਖਨਊ, 20 ਨਵੰਬਰ — ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਸ਼ੁੱਕਰਵਾਰ ਨੂੰ 91 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਪੰਚੂਰ ਵਿੱਚ ਆਖ਼ਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗੀ ਆਦਿੱਤਿਆਨਾਥ ਨਾਲ ਗੱਲ ਕਰਕੇ ਦੁੱਖ ਪ੍ਰਗਟਾਇਆ ਅਤੇ ਸੋਗ ਸੰਤਪਤ ਪਰਿਵਾਰ ਪ੍ਰਤੀ ਹਮਦਰਦੀ ਜਤਾਈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ ਦੀ ਮਾਤਾ ਸ੍ਰੀਮਤੀ ਸਾਵਿਤਰੀ ਦੇਵੀ ਜੀ ਦਾ ਦਿਹਾਂਤ ਬਹੁਤ ਦੁਖਦਾਈ ਹੈ। ਮਾਂ ਦਾ ਜਾਣਾ ਜੀਵਨ ਦੀ ਅਜਿਹੀ ਹਾਨੀ ਹੈ ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਯੋਗੀ ਜੀ ਅਤੇ ਸਮੁੱਚੇ ਪਰਿਵਾਰ ਨਾਲ ਹੈ।’ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਦੁੱਖ ਪ੍ਰਗਟਾਇਆ ਹੈ।
ਸਾਵਿਤਰੀ ਦੇਵੀ ਉਮਰ ਨਾਲ ਜੁੜੀਆਂ ਬਿਮਾਰੀਆਂ ਤੋਂ ਪੀੜਤ ਸਨ। ਸਾਲ 2024 ਵਿੱਚ ਉਨ੍ਹਾਂ ਨੂੰ ਰਿਸ਼ੀਕੇਸ਼ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਯੋਗੀ ਆਦਿੱਤਿਆਨਾਥ ਉਨ੍ਹਾਂ ਨੂੰ ਮਿਲਣ ਗਏ ਸਨ। ਰਿਪੋਰਟਾਂ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਨੂੰ ਹਰਿਦੁਆਰ ਵਿੱਚ ਕੀਤਾ ਜਾਵੇਗਾ।
ਯੋਗੀ ਆਦਿੱਤਿਆਨਾਥ ਨੇ ਦਹਾਕਿਆਂ ਪਹਿਲਾਂ ਆਪਣਾ ਪਰਿਵਾਰਕ ਨਾਂ ਛੱਡ ਕੇ ਨਾਥ ਸੰਪਰਦਾ ਦੇ ਸੰਨਿਆਸੀ ਦਾ ਜੀਵਨ ਅਪਣਾਇਆ ਸੀ। ਉਨ੍ਹਾਂ ਦਾ ਬਚਪਨ ਦਾ ਨਾਂ ਅਜੇ ਮੋਹਨ ਬਿਸ਼ਟ ਸੀ ਅਤੇ ਉਹ ਪੰਚੂਰ ਪਿੰਡ ਵਿੱਚ ਹੀ ਵੱਡੇ ਹੋਏ ਸਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਦੇਸ਼ ਭਰ ਤੋਂ ਸਿਆਸੀ ਆਗੂਆਂ ਵੱਲੋਂ ਸ਼ੋਕ ਸੰਦੇਸ਼ ਆਉਣੇ ਸ਼ੁਰੂ ਹੋ ਗਏ। ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਪ੍ਰਵਾਸ ਮੀਟਿੰਗ ਵਿੱਚ ਸਾਵਿਤਰੀ ਦੇਵੀ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
ਸਾਵਿਤਰੀ ਦੇਵੀ ਦੇ ਦਿਹਾਂਤ ਨਾਲ਼ ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ। ਮੁੱਖ ਮੰਤਰੀ ਦੇ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਰਿਦੁਆਰ ਵਿੱਚ ਗੰਗਾ ਕਿਨਾਰੇ ਅੰਤਿਮ ਵਿਧੀਆਂ ਹੋਣਗੀਆਂ।
ਮੁੱਖ ਗੱਲਾੰ
- ਸਾਵਿਤਰੀ ਦੇਵੀ ਦਾ 91 ਸਾਲ ਦੀ ਉਮਰ ਵਿੱਚ ਪੰਚੂਰ ਪਿੰਡ, ਪੌੜੀ ਗੜ੍ਹਵਾਲ ਵਿੱਚ ਦਿਹਾਂਤ ਹੋ ਗਿਆ।
- ਪ੍ਰਧਾਨ ਮੰਤਰੀ ਮੋਦੀ ਨੇ ਯੋਗੀ ਆਦਿੱਤਿਆਨਾਥ ਨਾਲ ਗੱਲ ਕਰਕੇ ਦੁੱਖ ਪ੍ਰਗਟਾਇਆ।
- ਅਮਿਤ ਸ਼ਾਹ, ਰਾਜਨਾਥ ਸਿੰਘ, ਜੇਪੀ ਨੱਢਾ ਅਤੇ ਪੁਸ਼ਕਰ ਸਿੰਘ ਧਾਮੀ ਨੇ ਵੀ ਸ਼ੋਕ ਪ੍ਰਗਟਾਇਆ।
- ਅੰਤਿਮ ਸੰਸਕਾਰ ਸ਼ਨਿਚਰਵਾਰ ਨੂੰ ਹਰਿਦੁਆਰ ਵਿੱਚ ਹੋਵੇਗਾ।
- 2024 ਵਿੱਚ ਸਾਵਿਤਰੀ ਦੇਵੀ ਰਿਸ਼ੀਕੇਸ਼ ਦੇ ਏਮਜ਼ ਵਿੱਚ ਉਮਰ ਨਾਲ ਜੁੜੀਆਂ ਬਿਮਾਰੀਆਂ ਕਾਰਨ ਦਾਖ਼ਲ ਸਨ।
ਟਿੱਪਣੀ ਲਿਖੋ