ਸਿੱਖ ਲੰਮੇ ਸਮੇਂ ਤੋਂ ਜੇਲਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਆ ਰਹੇ ਹਨ। ਪਿਛਲੇ ਕਈ ਦਹਾਕਿਆਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਬੰਦੀ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਹਨ। ਇਸੇ ਦੌਰਾਨ ਭਾਜਪਾ ਲੀਡਰ ਫਤਿਹਜੰਗ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ।

ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਹੋਵੇਗੀ। ਉਹਨਾਂ ਕਿਹਾ ਕਿ ਕੇਦਰ ਸਰਕਾਰ ਨੇ ਇਸ ਦੇ ਲਈ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਗਰੋਂ ਪ੍ਰਧਾਨਮੰਤਰੀ ਨਰੇਂਦਰ ਮੋਦੀ ਇਸ ਸਬੰਧੀ ਐਲਾਨ ਕਰਨਗੇ। ਫਤਿਹਜੰਗ ਬਾਜਵਾ ਨੇ ਭਾਜਪਾ ਨੂੰ ਸਿੱਖਾਂ ਦੇ ਹਿਤੈਸ਼ੀ ਪਾਰਟੀ ਕਰਾਰ ਕੀਤਾ।

ਬਾਜਵਾ ਨੇ ਕਿਹਾ ਕਿ ਭਾਜਪਾ ਬੰਦੀ ਸਿੰਘ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਇਹ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਬਾਜਵਾ ਨੇ ਕਿਹਾ ਕਿ “ਇਹ ਸਿਰਫ਼ ਗੱਲਾਂ ਨਹੀਂ ਹਨ, ਸਗੋਂ ਕਾਰਵਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਬੰਦੀ ਸਿੰਘ ਦੀ ਰਿਹਾਈ ਕੁਝ ਦਿਨਾਂ ਵਿੱਚ ਸੰਭਵ ਹੈ,”

By admin

Leave a Reply

Your email address will not be published. Required fields are marked *