ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਇਰ ਕੀਤੀ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਨੂੰ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਵਿਰੁੱਧ ਨਾ ਤਾਂ ਕੋਈ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਬਾਅਦ ਅਦਾਲਤ ਨੇ  ਪੰਜਾਬ ਸਰਕਾਰ ਪਰਿਵਾਰਕ ਮੈਂਬਰਾਂ ਨੂੰ ਡੱਲੇਵਾਲ ਨਾਲ ਮਿਲਣ ਦੀ ਇਜਾਜ਼ਤ ਦੇਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਮਾਰਚ ਨੂੰ ਹੋਵੇਗੀ। ਇਸ ਦੇ ਨਾਲ ਹੀ ਐਸਐਸਪੀ ਨਾਨਕ ਵੱਲੋਂ ਇੱਕ ਹਲਫ਼ਨਾਮਾ ਦਾਇਰ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ।

By admin

Leave a Reply

Your email address will not be published. Required fields are marked *