ਪਟਿਆਲਾ : ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਪੁਲਿਸ ਪ੍ਰਸਾਸ਼ਨ ਦਾ ਮਾਮਲੇ ਵੱਧਦਾ ਹੀ ਜਾ ਰਿਹਾ ਹੈ। ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਰੀਤੂ ਬਾਠ ਸਮੇਤ ਸਾਬਕਾ ਸੈਨਿਕ ਜਥੇਬੰਦੀਆਂ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ ਹਨ। ਇਸ ਦੌਰਾਨ ਕਰਨਲ ਦੀ ਪਤਨੀ ਨੇ ਪੁਲਿਸ ਵਲੋਂ ਕੁੱਟਮਾਰ ਅਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ।

ਕਰਨਲ ਦੀ ਪਤਨੀ ਨੇ ਕਿਹਾ ਕਿ ਇਕ ਫੌਜੀ ਦੀ ਪਤਨੀ ਹਾਂ ਕਦੇ ਵੀ ਪਿੱਛੇ ਨਹੀਂ ਹਟਾਂਗੀ। ਉਹਨਾਂ ਕਿਹਾ ਕਿ ਹਜੇ ਵੀ ਐੱਸ ਐੱਸ ਪੀ ਆਪਣੇ ਅਧਿਕਾਰੀਆਂ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪੰਜਾਬ ਪੁਲਸ ਖਿਲਾਫ ਨਾਅਰੇਬਾਜੀ ਕਰਦਿਆਂ ਐੱਸ ਐੱਸ ਪੀ ਦਾ ਤਬਾਦਲਾ ਕਰਨ ਤੇ ਹਮਲੇ ਵਿੱਚ ਸ਼ਾਮਿਲ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਉਹਨਾਂ ਕਿਹਾ ਕਿ ਕਰਨਲ ਨੂੰ ਆਪਣਾ ਪਰਚਾ ਦਰਜ ਕਰਵਾਉਣ ਲਈ ਗਵਰਨਰ ਕੋਲ ਜਾਣਾ ਪਿਆ ਹੈ , ਇਹ ਵੀ ਪੁਲਸ ਦੀ ਕਾਰਗੁਜਾਰੀ ਸਪਸ਼ਟ ਕਰਦੀ ਹੈ। ਇਸ ਧਰਨੇ ਦੌਰਾਨ ਭਾਜਪਾ ਆਗੂ ਜੈਇੰਦਰ ਕੌਰ ਵਲੋਂ ਪੁਸ਼ਪਿੰਦਰ ਸਿੰਘ ਬਾਠ ਦੇ ਮਾਮਲੇ ਚ ਸਖਤ ਕਾਰਵਾਈ ਸਬੰਧੀ ਐੱਸ ਐੱਸ ਪੀ ਨੂੰ ਮੰਗ ਪੱਤਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਜੋ ਵੀ ਹੋਇਆ ਬੇਹੱਦ ਮਾੜਾ ਹੋਇਆ। ਇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਡੀਸੀ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਕਾਰਵਾਈ ਕਰਨ ਦੀ ਅਪੀਲ ਕੀਤੀ।

By admin

Leave a Reply

Your email address will not be published. Required fields are marked *