ਬਿਉਰੋ ਰਿਪੋਰਟ -ਰਾਸ਼ਟਰੀ ਜਾਂਚ ਏਜੰਸੀ ਨੇ ਡਰੋਨ ਰਾਹੀਂ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਛੇ ਲੋਕਾਂ ਨੂੰ ਉਮਰ ਕੈਦ ਅਤੇ ਤਿੰਨ ਦੋਸ਼ੀਆਂ ਨੂੰ ਦਸ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਸੰਧੂ, ਬਲਵੰਤ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ ਬਿੰਦਾ, ਮਾਨ ਸਿੰਘ ਅਤੇ ਗੁਰਦੇਵ ਸਿੰਘ ਨੂੰ ਧਾਰਾ 120ਬੀ, 121ਏ, 122 ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਦੋਂ ਕਿ ਸ਼ੁਭਦੀਪ ਸਿੰਘ, ਸਾਜਨਪ੍ਰੀਤ ਸਿੰਘ ਅਤੇ ਰੋਮਨਦੀਪ ਸਿੰਘ ਉਰਫ਼ ਰੋਮਨ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਐਨਆਈਏ ਨੇ ਇਸ ਮਾਮਲੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ 120ਬੀ, 121, 121ਏ, 122, 489ਬੀ, 489ਸੀ, 379, ਆਰਮਜ਼ ਐਕਟ ਦੀਆਂ ਧਾਰਾਵਾਂ 13, 16, 17, 18, 18ਏ, 23, 38, 25(1), 25(3), 25(4), 27(2) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ – ਭਾਰਤੀ ਵਿਦਿਆਰਥੀਆਂ ਦੀ ਕੈਨੇਡਾ, ਅਮਰੀਕਾ ਤੇ ਯੂਕੇ ‘ਚ ਪੜਾਈ ਕਰਨ ਦੀ ਘਟੀ ਰੁਚੀ

 

By admin

Leave a Reply

Your email address will not be published. Required fields are marked *